ਸ਼੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਵੱਲੋਂ ਸੰਗਤ ਦੇ ਸਹਿਯੋਗ ਨਾਲ ਪ੍ਰਧਾਨ ਸ਼੍ਰੀ ਕਮਲ ਕਿਸ਼ੋਰ ਦੀ ਅਗਵਾਈ ਹੇਠ ਰੁੱਖ ਲਗਾਉਣ ਦੀ ਮੁਹਿੰਮ ਚਲਾਈ

ਤਲਵਾੜਾ ( ਸੌਨੂੰ ਥਾਪਰ )- ਅੱਜ ਸ਼੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਸੈਕਟਰ ਤਿੰਨ ਤਲਵਾੜਾ ਵੱਲੋਂ ਸੰਗਤ ਦੇ ਸਹਿਯੋਗ ਨਾਲ ਪ੍ਰਧਾਨ ਸ਼੍ਰੀ ਕਮਲ ਕਿਸ਼ੋਰ ਦੀ ਅਗਵਾਈ ਹੇਠ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ। ਸਭਾ ਦੇ ਵਾਈਸ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਨੇ ਦੱਸਿਆ  ਕਿ ਸਭਾ ਵੱਲੋਂ ਪਹਿਲਾਂ ਵੀ ਹਰ ਸਾਲ  ਫਲਦਾਰ ਅਤੇ ਛਾਂ ਵਾਲੇ ਰੁਖ ਲਗਾਏ ਜਾਂਦੇ ਹਨ। ਉਹਨਾਂ ਕਿਹਾ ਕਿ ਸਭਾ ਵਾਤਾਵਰਨ ਦੀ ਸ਼ੁੱਧਤਾ ਅਤੇ ਸੰਗਤ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਲਗਾਏ ਗਏ ਰੁੱਖਾਂ ਵਿੱਚ ਵਿਸ਼ੇਸ਼ ਤੌਰ ਤੇ ਨਿਮ, ਬਹੇੜੇ, ਸੁਹਾਜਣਾ ਇਮਲੀ, ਆਦਿ ਦੇ ਰੁੱਖ ਸ਼ਾਮਿਲ ਹਨ। ਇਸ ਵਿਸ਼ੇਸ਼ ਮੁਹਿਮ ਵਿੱਚ ਸਭਾ ਦੇ ਜਨਰਲ ਸਕੱਤਰ ਵਿਜੇਪਾਲ ਸਿੰਘ, ਵਾਈਸ ਪ੍ਰਧਾਨ ਨਰਿੰਦਰ ਸਿੰਘ, ਲੰਗਰ ਸਟੋਰ ਇੰਚਾਰਜ ਸਰਵਣ ਸਿੰਘ, ਪ੍ਰੈਸ ਸਕੱਤਰ ਹਰਭਜਨ ਹੀਰ, ਸੀਨੀਅਰ ਮੈਂਬਰ ਨਾਜਰ ਸਿੰਘ, ਨੌਜਵਾਨ ਮੈਂਬਰ ਸੰਦੀਪ ਸਿੰਘ, ਰਵੀ ਕੁਮਾਰ ਅਤੇ ਸੁਰਿੰਦਰ ਸਿੰਘ ਸਮੇਤ ਵਣ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top