ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਪਰਸ਼ ਆਊਟਰੀਚ ਪ੍ਰੋਗਰਾਮ 4 ਨੂੰ

ਜਲੰਧਰ, 1 ਦਸੰਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਡੀ.ਪੀ.ਡੀ.ਓ. (ਸਪਰਸ਼ ਸਰਵਿਸ ਸੈਂਟਰ), ਜਲੰਧਰ ਕੈਂਟ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਪਰਸ਼ ਆਊਟਰੀਚ ਪ੍ਰੋਗਰਾਮ 4 ਦਸੰਬਰ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਵਜਰਾ ਸੈਨਿਕ ਇੰਸਟੀਚਿਊਟ, (ਨੇੜੇ ਦੁਸਹਿਰਾ ਗਰਾਊਂਡ) ਜਲੰਧਰ ਕੈਂਟ ਵਿਖੇ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਪਰਸ਼ ਰਾਹੀਂ ਪੈਨਸ਼ਨਰਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਪਰਸ਼ ਰਾਹੀਂ
ਡਿਜ਼ੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨ ਬਾਰੇ ਡੈਮੋ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੈਨਸ਼ਨ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਮੌਕੇ ‘ਤੇ ਹੀ ਹੱਲ ਕੀਤੀਆਂ ਜਾਣਗੀਆਂ।

ਉਨ੍ਹਾਂ ਨੇ ਪੈਨਸ਼ਨਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਵਜਰਾ ਸੈਨਿਕ ਇੰਸਟੀਚਿਊਟ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਲਾਈਵ ਸਰਟੀਫਿਕੇਟ ਅਪਲੋਡ ਕਰਵਾਉਣ ਅਤੇ ਆਪਣੀਆਂ ਪੈਨਸ਼ਨ ਨਾਲ ਸਬੰਧਤ ਮੁਸ਼ਕਲਾਂ ਹੱਲ ਕਰਵਾਉਣ ਲਈ ਆਪਣੇ ਨਾਲ ਆਧਾਰ ਕਾਰਡ, ਡਿਸਚਾਰਜ ਬੁੱਕ, ਪੈਨ ਕਾਰਡ, ਮੋਬਾਈਲ ਤੇ ਪੀ.ਪੀ.ਓ. ਲੈ
ਕੇ ਹਾਜ਼ਰ ਹੋਣ ਦੀ ਖੇਚਲ ਕਰਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top