‘ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਤਾਰਪੁਰ ਵਿਖੇ ਵਿਸ਼ੇਸ਼ ਕੈਂਪ ਅੱਜ

ਕਰਤਾਰਪੁਰ (ਜਲੰਧਰ), 31 ਜੁਲਾਈ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਦੀ ਮੌਕੇ ’ਤੇ ਸੁਣਵਾਈ ਕਰਕੇ ਜਲਦ ਹੱਲ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ 1 ਅਗਸਤ ਨੂੰ ਕਰਤਾਰਪੁਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਕੂਲ ਆਫ ਐਮੀਨੈਂਸ ਕਰਤਾਰਪੁਰ ਵਿਖੇ ਦੁਪਹਿਰ ਬਾਅਦ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਕਰਤਾਰਪੁਰ ਹਲਕੇ ਦੇ ਲੋਕਾਂ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਸਲਿਆਂ ਦੀ ਸੁਣਵਾਈ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।
ਡਾ. ਅਗਰਵਾਲ ਨੇ ਦੱਸਿਆ ਕਿ ਕੈਂਪ ਵਿੱਚ ਪੈਨਸ਼ਨ, ਐਸ.ਸੀ./ਬੀ.ਸੀ. ਸਰਟੀਫਿਕੇਟ ਆਦਿ ਬਣਾਉਣ ਦੇ ਨਾਲ-ਨਾਲ ਜ਼ਿਲ੍ਹਾ ਭਲਾਈ ਦਫ਼ਤਰ, ਜਲ ਸਪਲਾਈ ਤੇ ਸੀਵਰੇਜ, ਸਿਹਤ ਆਦਿ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਦੇ ਅਧਿਕਾਰੀ ਕੈਂਪ ਵਿੱਚ ਮੌਜੂਦ ਰਹਿ ਕੇ ਲੋਕਾਂ ਦੇ ਮਸਲਿਆਂ/ਸਮੱਸਿਆਵਾਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਯਕੀਨੀ ਬਣਾਉਣਗੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top