ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੇ ਦਸਤਾਵੇਜ਼ ਬਣਾਉਣ ਸਬੰਧੀ ਵਿਸ਼ੇਸ਼ ਕੈਂਪ 8 ਫਰਵਰੀ ਨੂੰ

ਜਲੰਧਰ, 31 ਜਨਵਰੀ : ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੇ ਦਸਤਾਵੇਜ਼ ਬਣਾਉਣ ਸਬੰਧੀ 8 ਫਰਵਰੀ ਨੂੰ ਪਿੰਡ ਚਕਰਾਲਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅੰਗਹੀਣਤਾ/ਯੂ.ਡੀ.ਆਈ.ਡੀ. ਕਾਰਡ, ਰੇਲਵੇ ਕਨਸੈਸ਼ਨ ਸਰਟੀਫਿਕੇਟ, ਆਧਾਰ ਕਾਰਡ, ਰੇਲਵੇ ਈ ਕਾਰਡ, ਆਯੂਸ਼ਮਾਨ ਕਾਰਡ, ਪੈਨ ਕਾਰਡ ਆਦਿ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਚਕਰਾਲਾ ਨੇੜੇ ਤਹਿਸੀਲ ਕਰਤਾਰਪੁਰ ਵਿਖੇ ਲਗਾਇਆ ਜਾ ਰਿਹਾ ਹੈ।
ਕੈਂਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਾ. ਅਗਰਵਾਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਸਿਵਲ ਸਰਜਨ ਨੂੰ ਨਿਰਧਾਰਿਤ ਮਿਤੀ ’ਤੇ ਕੈਂਪ ਵਾਲੇ ਸਥਾਨ ’ਤੇ ਲੋੜੀਂਦੀਆਂ ਮੈਡੀਕਲ ਟੀਮਾਂ ਤੋਂ ਇਲਾਵਾ ਯੂ.ਡੀ.ਆਈ.ਡੀ.ਕਾਰਡ ਆਦਿ ਬਣਾਉਣ ਲਈ ਡਾਟਾ ਐਂਟਰੀ ਆਪ੍ਰੇਟਰ, ਇੰਟਰਨੈੱਟ ਦੀ ਸੁਵਿਧਾ, ਕੰਪਿਊਟਰ ਆਦਿ ਸਮੇਤ ਹੋਰ ਜ਼ਰੂਰੀ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੈਂਪ ਵਾਲੇ ਸਥਾਨ ’ਤੇ ਪੈਨਸ਼ਨ ਦੇ ਫਾਰਮ ਭਰਨ, ਦਿਵਿਆਂਗਜਨ ਦੇ ਆਧਾਰ ਕਾਰਡ ਬਣਾਉਣ ਜਾਂ ਅਪਡੇਟ ਕਰਨ ਲਈ ਸਹੂਲਤ ਪ੍ਰਦਾਨ ਕਰਨ ਲਈ ਲੋੜੀਂਦੇ ਬੰਦੋਬਸਤ ਕਰਨ ਲਈ ਵੀ ਕਿਹਾ। 
ਡਿਪਟੀ ਕਮਿਸ਼ਨਰ ਨੇ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਦਸਤਾਵੇਜ਼ ਬਣਾਉਣ ਦੀ ਅਪੀਲ ਵੀ ਕੀਤੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top