ਜਲੰਧਰ, 9 ਨਵੰਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੀਆਂ ਹਦਾਇਤਾਂ ’ਤੇ 11 ਤੋਂ 22 ਨਵੰਬਰ ਤੱਕ ਜੀਵਨ ਪ੍ਰਮਾਣ ਪੱਤਰ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਫੌਜ ਦੇ ਪੈਨਸ਼ਨਰਾਂ ਨੂੰ ਪੈਨਸ਼ਨ ਸਪਰਸ਼ (SPARSH) ਪ੍ਰਣਾਲੀ ਰਾਹੀਂ ਮਿਲਦੀ ਹੈ ਅਤੇ ਸਾਰੇ ਪੈਨਸ਼ਨਰਾਂ ਨੂੰ ਮਹੀਨਾ ਨਵੰਬਰ ਵਿੱਚ ਆਪਣੇ ਜੀਵਤ ਸਰਟੀਫਿਕੇਟ (Live Certificate) ਸਪਰਸ਼ ਉਪਰ ਅਪਲੋਡ ਕਰਨੇ ਜ਼ਰੂਰੀ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ।
ਉਨ੍ਹਾਂ ਅੱਗੇ ਦੱਸਿਆ ਕਿ ਸਾਬਕਾ ਫੌਜੀਆਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤ ਪੈਨਸ਼ਨਰਾਂ ਦੀ ਮਹੀਨਾ ਨਵੰਬਰ 2024 ਵਿੱਚ ਹਾਜ਼ਰੀ ਲੱਗਣਯੋਗ ਹੈ ਅਤੇ ਸਪਰਸ਼ ’ਤੇ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਉਨ੍ਹਾਂ ਦੀ ਸਹੂਲਤ ਲਈ ਸਥਾਨਕ ਸ਼ਾਸਤਰੀ ਮਾਰਕੀਟ ਸਥਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ 11 ਤੋਂ 22 ਨਵੰਬਰ 2024 (ਸਰਕਾਰੀ ਛੁੱਟੀਆਂ ਨੂੰ ਛੱਡ ਕੇ) ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੌਜ ਦੀ ਪੈਨਸ਼ਨ ਦਾ ਪੀ.ਓ., ਆਧਾਰ ਕਾਰਡ, ਬੈਂਕ ਦੀ ਪਾਸ ਬੁੱਕ, ਜਿਸ ਵਿੱਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੋਬਾਇਲ, ਜਿਸ ਵਿੱਚ ਪੈਨਸ਼ਨ ਦਾ ਮੈਸੇਜ ਆਉਂਦਾ ਹੈ, ਆਦਿ ਦਸਤਾਵੇਜ਼ ਕੈਂਪ ਵਿੱਚ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ।
- +91 99148 68600
- info@livepunjabnews.com