ਆਦਮਪੁਰ (ਦਲਜੀਤ ਸਿੰਘ ਕਲਸੀ ) ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਸਿੰਘ ਜੀ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਲਿਆ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜੋ ਕਿ 27 ਦਸੰਬਰ ਹੈl ਇਸੇ ਹੀ ਸਮੇਂ ਫਤਿਹਗੜ੍ਹ ਸਾਹਿਬ (ਸਰਹੰਦ) ਵਿੱਚ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਸਮਾਗਮ ਵਿੱਚ ਆਉਂਦਾ ਹੈl ਸ਼ਹੀਦੀ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2026 ਨੂੰ ਮਨਾਇਆ ਜਾਵੇਗਾ l ਸਾਰੀਆਂ ਹੀ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ 5 ਜਨਵਰੀ 2026 ਨੂੰ ਦਿਨ ਸੋਮਵਾਰ ਗੁਰਦੁਆਰਾ ਪੰਜ ਤੀਰਥ ਸਾਹਿਬ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਜਿਲਾ ਜਲੰਧਰ ਵਿੱਚ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਭਰੋ ਅਤੇ ਸਤਿਗੁਰਾਂ ਦਾ ਆਸ਼ੀਰਵਾਦ ਪ੍ਰਾਪਤ ਕਰੋ ਜੀ l ਇਸੇ ਮੀਟਿੰਗ ਵਿੱਚ ਇੱਕ ਹੋਰ ਮਤਾ ਪਾਸ ਕੀਤਾ ਗਿਆ lਨਵੇਂ ਸਾਲ 2026ਵਿੱਚ ਜੋ ਛੇਵੇਂ ਪਾਤਸ਼ਾਹੀ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਜੋ ਕਿ ਜੁਲਾਈ ਮਹੀਨੇ ਦੀ ਚਾਰ ਪੰਜ ਤਰੀਕ ਨੂੰ ਮਨਾਇਆ ਜਾਂਦਾ ਸੀ ਉਸ ਨੂੰ ਹੁਣ 5 ਜੂਨ ਤੋਂ 25 ਜੂਨ 2026 ਤੱਕ ਮਨਾਇਆ ਜਾਵੇਗਾ l ਇਹ ਜੋ ਨਵੀਂ ਤਰੀਕ ਸੰਗਤਾਂ ਦੀ ਪੁਰ ਜੋਰ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਬਦਲਿਆ ਗਿਆ ਹੈ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭੁਪਿੰਦਰ ਸਿੰਘ ਸੰਘਾ, ਮੈਂਬਰ ਕਰਨੈਲ ਸਿੰਘ, ਮੈਂਬਰ ਅਮਰਜੀਤ ਸਿੰਘ,ਮੈਂਬਰ ਗੁਰਦੇਵ ਸਿੰਘ,ਮੈਂਬਰ ਰਣਜੀਤ ਸਿੰਘ ਅਤੇ ਕਾਰ ਸੇਵਾ ਕਮੇਟੀ ਮੈਂਬਰ ਕੇਹਰ ਸਿੰਘ ਜੌਹਲ,ਹਰਜਿੰਦਰ ਸਿੰਘ ਸੰਘਾ, ਜਸਪਾਲ ਸਿੰਘ ਗਿੱਲ, ਗੁਰਦਿਆਲ ਸਿੰਘ ਕਪੂਰ ਪਿੰਡ, ਅਤੇ ਸਰਬਜੀਤ ਸਾਬੀ ਹਾਜ਼ਰ ਸਨ l

















































