ਮੁਕੇਰੀਆਂ (ਸੋਨੂੰ ਥਾਪਰ) – ਮਾਨਯੋਗ ਸਿਵਲ ਸਰਜਨ ਹੁਸਿ਼ਆਰਪੁਰ ਡਾਕਟਰ ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ ਅਤੇ ਮੁਕੇਰੀਆਂ ਸਿਵਲ ਹਸਪਤਾਲ SMO ਡਾਕਟਰ ਰਮਨ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਮਿਤੀ 8/10/2024 ਤੇ 9/10/2024 ਨੂੰ SPN ਨਰਸਿੰਗ ਕਾਲਜ ਮੁਕੇਰੀਆਂ ਦੇ ਵਿਦਿਆਰਥੀਆਂ ਵਲੋਂ ਮਰੀਜ਼ਾਂ ਨੂੰ ਡੇਂਗੂ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਮੁਕੇਰੀਆਂ ਦੇ ਹਸਪਤਾਲ ਕੈਂਮਪ ਵਿੱਚ ਪੌਦੇ ਵੀ ਲਗਾਏ ਗਏ। ਇਸ ਮੌਕੇ ਤੇ ਹਸਪਤਾਲ ਦੇ ਸਾਰੇ ਡਾਕਟਰ ਮੋਜੂਦ ਸਨ।
