ਭੋਗਪੁਰ (ਜਲੰਧਰ), 16 ਸਤੰਬਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ, ਜਿਸ ਦਾ ਵਿਸ਼ਾ ‘ਮਾਂਟਰੀਅਲ ਪ੍ਰੋਟੋਕੋਲ: ਐਡਵਾਂਸਿੰਗ ਕਲਾਈਮੇਟ ਐਕਸ਼ਨֹ’ ਸੀ।
ਇਸ ਦੌਰਾਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੇ ਮਹੱਤਵ ਅਤੇ ֹ‘ਮਾਂਟਰੀਅਲ ਪ੍ਰੋਟੋਕੋਲ’ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਸ਼ਵ ਓਜ਼ੋਨ ਦਿਵਸ ਹਰ ਸਾਲ 16 ਸਤੰਬਰ ਨੂੰ ਮਨਾਇਆ ਜਾਂਦਾ ਹੈ, ਜਿਸਦਾ ਮਕਸਦ ਲੋਕਾਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਓਜ਼ੋਨ ਪਰਤ ਧਰਤੀ ਨੂੰ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਬਚਾਉਂਦੀ ਹੈ ਅਤੇ ਸੁਰੱਖਿਅਤ ਰੱਖਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਂਟਰੀਅਲ ਪ੍ਰੋਟੋਕੋਲ, ਜੋ ਓਜ਼ੋਨ ਪਰਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਪਦਾਰਥਾਂ ਦੀ ਖ਼ਪਤ ਤੇ ਉਤਪਾਦਨ ਨੂੰ ਸੀਮਤ ਕਰਦਾ ਹੈ, ’ਤੇ ਹਸਤਾਖਰ ਕਰਨ ਦੀ ਯਾਦ ਵਿੱਚ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵੱਲੋਂ 1994 ਵਿੱਚ ਇਸ ਦਿਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ‘ਮਾਂਟਰੀਅਲ ਪ੍ਰੋਟੋਕੋਲ’ ਇੱਕ ਅੰਤਰਰਾਸ਼ਟਰੀ ਸੰਧੀ ਹੈ, ਜਿਸਦਾ ਉਦੇਸ਼ ਓਜ਼ੋਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਪਦਾਰਥਾਂ ਦੇ ਉਤਪਾਦਨ ਅਤੇ ਖ਼ਪਤ ਨੂੰ ਘਟਾ ਕੇ ਓਜ਼ੋਨ ਪਰਤ ਦੀ ਰੱਖਿਆ ਕਰਨਾ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ ਗਿਆ।
- +91 99148 68600
- info@livepunjabnews.com