ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨਾਲ ਸੁਭਾਸ਼ ਡਲਹੋਤਰਾ ਨੇ ਕੀਤੀ ਮੁਲਾਕਾਤ

ਜਲੰਧਰ – ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਸੁਭਾਸ਼ ਡਲਹੋਤਰਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ ਛਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਸੁਭਾਸ਼ ਨੇ ਇਸ ਦੌਰਾਨ ਪੰਜਾਬ ਕਾਂਗਰਸ ਇਚਾਰਜ ਭੁਪੇਸ਼ ਬਘੇਲ ਨੂੰ ਆਪਣੀਆਂ ਗਤੀਵਿਧੀਆਂ ਤੋਂ ਵੀ ਜਾਣੂ ਕਰਵਾਇਆ। ਬਘੇਲ ਨੇ ਸੁਭਾਸ਼ ਨੂੰ ਪਾਰਟੀ ਦੀ ਮਜਬੂਤੀ ਲਈ ਹੋਰ ਉਤਸ਼ਾਹ ਦੇ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸੁਭਾਸ਼ ਨੇ ਕਿਹਾ ਕਿ ਨਵੇਂ ਪੰਜਾਬ ਕਾਂਗਰਸ ਇੰਚਾਰਜ ਦੀ ਨਿਯੁਕਤੀ ਨਾਲ ਪਾਰਟੀ ਸੂਬੇ ਵਿਚ ਹੋਰ ਮਜਬੂਤ ਹੋਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top