ਟਾਂਡਾ ਪੁਲਿਸ ਵੱਲੋਂ 15000ML ਨਜਾਇਜ਼ ਸ਼ਰਾਬ ਨੂੰ ਬਰਾਮਦ ਕੀਤਾ

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸੁਰੇਦਰ ਲਾਂਬਾ IPS ਜੀ ਨੇ ਦੱਸਿਆ ਕਿ ਜਿਲੇ ਅੰਦਰ ਸ਼ਰਾਬ ਸਪਲਾਈ ਕਰਨ ਵਾਲੇਆ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ SP (INV) ਹੁਸ਼ਿਆਰਪੁਰ, ਸ੍ਰੀ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਸ਼ਰਾਬ ਸਪਲਾਈ ਕਰਨ ਵਾਲੇਆ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ । ਜਿਸ ਦੋਰਾਨ ਮਿਤੀ 03-01- 2024 ਨੂੰ ASI ਲੋਕ ਰਾਮ 19/ਹੁਸ਼ਿ: ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਪ੍ਰਮਜੀਤ ਕੋਰ ਉਰਫ ਪੰਮੀ ਪਤਨੀ ਪਰਮਜੀਤ ਸਿੰਘ ਵਾਸੀ ਮਿਆਣੀ ਥਾਣਾ ਟਾਡਾ ਪਾਸੋ 15000 ML ਨਜਾਇਜ ਸ਼ਰਾਬ ਬਰਾਮਦ ਕੀਤੀ ਗਈ ਜਿਸ ਤੇ ਮੁਕਦਮਾ ਦਰਜ ਕਰਕੇ ਹੋਰ ਵੀ ਸਖਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿਥੋ ਲੈ ਕੇ ਆਉਦੀ ਹੈ ਅਤੇ ਕਿਥੇ ਕਿਥੇ ਸਪਲਾਈ ਕਰਦੀ ਹੈ ।

Leave a Comment

Your email address will not be published. Required fields are marked *

Scroll to Top