ਜਲੰਧਰ, 5 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਲੰਧਰ (ਦਿਹਾਤੀ) ਦੇ ਅਧਿਕਾਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਤੇ ਅਨਮੈਨਡ ਏਰੀਅਲ ਵਹੀਕਲਜ਼ (ਯੂ.ਏ.ਵੀ.) ਉਡਾਉਣ ’ਤੇ ਤੁਰੰਤ ਪ੍ਰਭਾਵ ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ। ਹੁਕਮਾਂ ਵਿੱਚ ਇਹ ਵੀ ਕਿਹਾ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਇਸੇ ਮੰਤਵ ਲਈ ਯੂ.ਏ.ਵੀ./ਡਰੋਨ ਦੀ ਵਰਤੋਂ ਵਿੱਚ ਸ਼ਾਮਲ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਨੂੰ ਯੂ.ਏ.ਵੀ./ ਡਰੋਨ ਦੀ ਵਰਤੋਂ ਤੋਂ ਪਹਿਲਾਂ ਇਸ ਦਫ਼ਤਰ ਨੂੰ ਜਾਣਕਾਰੀ ਦੇਣੀ ਹੋਵੇਗੀ। ਇਹ ਹੁਕਮ 5 ਸਤੰਬਰ 2024 ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।
- +91 99148 68600
- info@livepunjabnews.com