ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਲੰਧਰ (ਦਿਹਾਤੀ) ਦੇ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

ਜਲੰਧਰ – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ (ਦਿਹਾਤੀ) ਦੇ ਅਧਿਕਾਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਤੇ ਅਨਮੈਨਡ ਏਰੀਅਲ ਵਹੀਕਲਜ਼ (ਯੂ.ਏ.ਵੀਜ਼) ਉਡਾਉਣ ’ਤੇ ਤੁਰੰਤ ਪ੍ਰਭਾਵ ਨਾਲ ਸਖ਼ਤੀ ਨਾਲ ਪਾਬੰਦੀ ਹੋਵੇਗੀ। ਹੁਕਮਾਂ ਵਿੱਚ ਇਹ ਵੀ ਕਿਹਾ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਇਸੇ ਮੰਤਵ ਲਈ ਯੂ.ਏ.ਵੀ./ਡਰੋਨ ਦੀ ਵਰਤੋਂ ਵਿੱਚ ਸ਼ਾਮਲ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਵੱਲੋਂ ਯੂ.ਏ.ਵੀ./ਡਰੋਨ ਦੀ ਤਾਇਨਾਤੀ ਤੋਂ ਪਹਿਲਾਂ ਇਸ ਦਫ਼ਤਰ ਨੂੰ ਜਾਣਕਾਰੀ ਦੇਣ ਹੋਵੇਗੀ। ਇਹ ਹੁਕਮ 20 ਮਈ 2024 ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top