ਆਦਮਪੁਰ (ਪਰਮਜੀਤ ਸਾਬੀ) ਧੰਨ ਧੰਨ ਸ਼ਹੀਦ ਬਾਬਾ ਮਤੀ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਜਨਮ ਅਸਥਾਨ ਬਡਲਾ ਨੇੜੇ ਰਾਜਪੁਰ ਭਾਈਆਂ (ਹੁਸ਼ਿਆਰਪੁਰ) ਵਿਖੇ ਸਮੂਹ ਨਗਰ ਦੀਆਂ ਸੰਗਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਜਤਿੰਦਰ ਸਿੰਘ ਘੁੰਮਣ ਨੰਬਰਦਾਰ, ਜੱਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ, ਸਤਿੰਦਰ ਸਿੰਘ ਬਾਜਪਾ ਨੰਬਰਦਾਰ, ਹੈਡ ਗ੍ਰੰਥੀ ਬਾਬਾ ਚੱੜਤ ਸਿੰਘ ਜੀ ਸਮੂਹ ਨਗਰ ਦੀਆਂ ਸੰਗਤਾਂ ਅਤੇ ਐਨ.ਆਰ.ਆਈ. ਵੀਰਾ-ਭੈਣਾਂ ਦੇ ਸਹਿਯੋਗ ਨਾਲ ਅਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਉੱਘੇ ਰਾਗੀ ਭਾਈ ਸੁਖਬੀਰ ਸਿੰਘ ਜੀ ਕਵੀਸ਼ਰੀ ਜੱਥੇ, ਭਾਈ ਗੁਰਸਾਹਿਬ ਸਿੰਘ ਜੀ ਖਾਲਸਾ (ਜੱਫਰਵਾਲ ਵਾਲੇ) ਅਤੇ ੳੁੱਘੇ ਜੱਥੇ ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ ਅਤੇ ਧੰੰਨ ਧੰਨ ਸ਼ਹੀਦ ਬਾਬਾ ਮਤੀ ਸਾਹਿਬ ਜੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਧੰਨ ਧੰਨ ਸ਼ਹੀਦ ਬਾਬਾ ਮਤੀ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਵ:ਸ. ਨਿਰਮਲ ਸਿੰਘ ਸਵ: ਸਰਦਾਰਨੀ ਸਤਵੰਤ ਕੌਰ ਦੀ ਯਾਦ ਵਿੱਚ ਸ਼ਹੀਦ ਬਾਬਾ ਮਤੀ ਸਾਹਿਬ ਜੀ ਸੇਵਾ ਸੁਸਾਇਟੀ ਅਤੇ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਸੰਸਥਾ ਅਜਨੋਹਾ ਅਤੇ ਪ੍ਰਧਾਨ ਜਸਵੀਰ ਸਿੰਘ (ਸਾਬੀ ਪਧਿਆਣਾ) ਅਤੇ ਉਹਨਾਂ ਦੀ ਟੀਮ, ਕਮੇਟੀ ਦੇ ਸਹਿਯੋਗ ਨਾਲ 65 ਵਾਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਟਰੀ ਪਿੰਡ ਨਰੂੜ ਨੌਜਵਾਨ ਸਭਾ ਪਿੰਡ ਬਡਲਾ ਵੱਲੋਂ ਵੀ ਵਿਸ਼ੇਸ਼ ਸਹਿਯੋਗ ਨਿਭਾਇਅਾ ਗਿਅਾ। ਇਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਸਰਦਾਰ ਜਤਿੰਦਰ ਸਿੰਘ ਘੁੰਮਣ ਅਤੇ ਕਮੇਟੀ ਵਲੋਂ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

















































