ਆਦਮਪੁਰ(ਪਰਮਜੀਤ ਸਾਬੀ ) ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਪਿੰਡ ਕਪੂਰ ਪਿੰਡ ਵਿਖੇ ਸਮੂਹ ਨਗਰ ਦੀ ਸੰਗਤ ਅਤੇ ਐਨਆਰਆਈ ਵੀਰਾਂ-ਭੈਣਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਲੰਗਰ ਵਰਤਾਏ ਗਏ।

















































