ਜਲੰਧਰ (ਪ੍ਰਮਜੀਤ ਸਾਬੀ) – ਸ਼ਹੀਦ ਸਿੰਘਾਂ ਦੀ ਪਾਵਨ ਪਵਿੱਤਰ ਧਰਤੀ ਪਿੰਡ ਡਰੋਲੀ ਕਲਾਂ ਆਦਮਪੁਰ ਦੁਆਬਾ ਵਿੱਚ ਧੰਨ ਧੰਨ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਮਹਾਰਾਜ ਜੀਆਂ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਮਨਾਉਂਦਿਆਂ ਹੋਇਆਂ ਮਾਨਵਤਾ ਦੀ ਸੱਚੀ ਸੁੱਚੀ ਸੇਵਾ ਤਹਿਤ ਦੁਆਬੇ ਇਲਾਕੇ ਦੀ ਸਿਰਮੌਰ ਸੰਸਥਾ ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਪਿੰਡ ਡਰੋਲੀ ਕਲਾਂ ਵੱਲੋਂ ਮਾਣਯੋਗ ਪ੍ਰਧਾਨ ਸਾਬ ਜੱਥੇਦਾਰ ਮਨੋਹਰ ਸਿੰਘ ਜੀ ਅਤੇ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਜੀ ਵੱਲੋਂ ਸਾਂਝੇ ਤੌਰ ਤੇ ਵਵੰਜਵਾ ਸਵੈਂ ਇੱਛੁਕ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਮੁੱਖ ਗੇਟ ਨਜ਼ਦੀਕ 23 /1/26 ਨੂੰ ਇਲਾਕ਼ਾ ਨਿਵਾਸੀਆਂ, ਨਗਰ ਨਿਵਾਸੀਆਂ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਡੇ ਸਹਿਯੋਗ ਨਾਲ ਲਗਵਾਇਆ ਜਾ ਰਿਹਾ ਹੈ ਜੀ। ਇਸ ਦੌਰਾਨ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਮਿਨਹਾਸ ਡਰੋਲੀ ਜੀ ਨੇ ਪੱਤਰਕਾਰ ਭਾਈਚਾਰੇ ਨਾਲ ਗੱਲਬਾਤ ਦੌਰਾਨ ਸਮੂਹ ਸਾਧ ਸੰਗਤਾਂ ਨੂੰ ਜਿਥੇ ਸ਼ਹੀਦੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਆਉਣ ਦੀ ਪੁਰਜ਼ੋਰ ਅਪੀਲ ਕੀਤੀ। ਉਥੇ ਹੀ ਉਨ੍ਹਾਂ ਨੇ ਸਮੂਹ ਨੌਜਵਾਨ ਵੀਰਾਂ ਭੈਣਾਂ ਨੂੰ ਮਾਨਵਤਾ ਦੀ ਸੱਚੀ ਸੁੱਚੀ ਸੇਵਾ ਦੇ ਇਸ ਕੁੰਭ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਬੇਨਤੀ ਵੀ ਕੀਤੀ।

















































