ਡਿਪਟੀ ਕਮਿਸ਼ਨਰ ਵੱਲੋਂ ਖੇਡ ਦਿਵਸ ਮੌਕੇ ਲੋਕਾਂ ਨੂੰ ਮੁਬਾਰਕਬਾਦ – ਨੌਜਵਾਨਾਂ ਨੂੰ ਖੇਡਾਂ ’ਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ

ਜਲੰਧਰ, 29 ਅਗਸਤ : ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹਾ ਜਲੰਧਰ ਵਿੱਚ ਬਲਾਕ ਪੱਧਰੀ ਮੁਕਾਬਲੇ 3 ਸਤੰਬਰ ਤੋਂ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਕਰੀਬ 12 ਹਜ਼ਾਰ ਖਿਡਾਰੀ ਭਾਗ ਲੈਣਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕੌਮੀ ਖੇਡ ਦਿਵਸ ਅਤੇ ਸੰਗਰੂਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਲਈ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਖੇਡਾਂ ਨਾਲ ਜੁੜਨ ਅਤੇ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦਾ ਸੱਦਾ ਦਿੱਤਾ।

ਡਾ. ਅਗਰਵਾਲ ਨੇ ਕਿ ਦੱਸਿਆ ਕਿ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 2 ਫੇਜ਼ਾਂ ਵਿੱਚ ਕਰਵਾਏ ਜਾਣਗੇ। ਪਹਿਲੇ ਫੇਜ਼ ਦੇ ਖੇਡ ਮੁਕਾਬਲੇ 3 ਤੋਂ 6 ਸਤੰਬਰ ਤੱਕ ਅਤੇ ਦੂਜੇ ਫੇਜ਼ ਦੇ ਖੇਡ ਮੁਕਾਬਲੇ 9 ਤੋਂ 12 ਸਤੰਬਰ ਤੱਕ ਹੋਣਗੇ।

ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਐਥਲੈਟਿਕਸ, ਫੁੱਟਬਾਲ, ਵਾਲੀਬਾਲ, ਖੋਹ-ਖੋਹ, ਕਬੱਡੀ ਨੈਸ਼ਨਲ ਸਟਾਈਲ ਤੇ ਸਰਕਲ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਦੇ ਲਈ ਪਹਿਲਾਂ ਹੀ ਸਥਾਨ ਨਿਰਧਾਰਤ ਕੀਤੇ ਜਾ ਚੁੱਕੇ ਹਨ।

ਕੈਪਸ਼ਨ – ਖੇਡ ਦਿਵਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ।

Leave a Comment

Your email address will not be published. Required fields are marked *

Scroll to Top