ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 16 ਤੇ 17 ਅਕਤੂਬਰ ਨੂੰ ਸ਼ੋਭਾ ਯਾਤਰਾ ਦੇ ਰਸਤੇ ਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ, 14 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 16 ਅਤੇ 17 ਅਕਤੂਬਰ 2024 ਨੂੰ ਸ਼ਹਿਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।

Leave a Comment

Your email address will not be published. Required fields are marked *

Scroll to Top