ਆਦਮਪੁਰ 12 ਫਰਵਰੀ (ਪਰਮਜੀਤ ਸਾਬੀ ) – ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸਮੂਹ ਨਗਰ ਨਿਵਾਸੀ ਅਤੇ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੀਰਤਨ ਦੀਵਾਨ ਸਜਾਏ ਗਏ। ਇਸ ਮੌਕੇ ਹਜੂਰੀ ਰਾਗੀ ਭਾਈ ਤਰਸੇਮ ਸਿੰਘ ਜੀ ਅਤੇ ਭਾਈ ਗੁਰਜੀਤ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ, ਕੀਰਤਨੀ ਜੱਥਾ ਭਾਈ ਤਰਸੇਮ ਸਿੰਘ ਖਾਲਸਾ ਜੀ ਹੁਸ਼ਿਆਰਪੁਰ ਵਾਲੇ, ਹਜ਼ੂਰੀ ਰਾਗੀ ਭਾਈ ਸਰਵਣ ਸਿੰਘ ਖਾਲਸਾ ਜੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲੇ, ਪ੍ਰਚਾਰਕ ਬੀਬੀ ਤਰਲੋਚਨ ਕੌਰ ਜੀ ਸ਼ੌ੍:ਗੁ:ਪ੍ਰ: ਕਮੇਟੀ ਅੰਮ੍ਰਿਤਸਰ ਵਾਲੇ, ਢਾਡੀ ਜੱਥਾ ਭਾਈ ਸਵਿੰਦਰ ਸਿੰਘ ਜੀ ਘਨੂੰਪੁਰ ਕਾਲੇ ਅੰਮ੍ਰਿਤਸਰ ਵਾਲਿਆ ਵਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵਲੋਂ ਨਿਭਾਈ ਗਈ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਆਈਆਂ ਹੋਈਆਂ ਸੰਗਤਾਂ ਦਾ ਜੱਥੇਦਾਰ ਪ੍ਰਧਾਨ ਮਨੋਹਰ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

















































