ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ

ਆਦਮਪੁਰ 14 ਜਨਵਰੀ (ਪਰਮਜੀਤ ਸਾਬੀ ) – ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸਮੂਹ ਨਗਰ ਨਿਵਾਸੀ ਅਤੇ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੀਰਤਨ ਦੀਵਾਨ ਸਜਾਏ ਗਏ। ਇਸ ਮੌਕੇ ਹਜੂਰੀ ਰਾਗੀ ਭਾਈ ਤਰਸੇਮ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ, ਕੀਰਤਨੀ ਜੱਥਾ ਭਾਈ ਤਰਸੇਮ ਸਿੰਘ ਖਾਲਸਾ ਜੀ ਹੁਸ਼ਿਆਰਪੁਰ ਵਾਲੇ, ਹਜ਼ੂਰੀ ਰਾਗੀ ਭਾਈ ਰਜੇਸ਼ ਸਿੰਘ ਜੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲੇ, ਹਜੂਰੀ ਕਥਾ ਵਾਚਕ ਭਾਈ ਡਿਪਟੀ ਸਿੰਘ ਜੀ ਜੰਡਿਆਲਾ ਗੁਰੂ ਵਾਲੇ, ਢਾਡੀ ਜੱਥਾ ਭਾਈ ਕੁਲਜੀਤ ਸਿੰਘ ਜੀ ਦਸੂਹੇ ਵਾਲਿਅਾ ਵਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵਲੋਂ ਨਿਭਾਈ ਗਈ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਅਾਈਅਾਂ ਹੋਈਆਂ ਸੰਗਤਾਂ ਦਾ ਜੱਥੇਦਾਰ ਪ੍ਰਧਾਨ ਮਨੋਹਰ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਅਾੲੀਅਾ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Leave a Comment

Your email address will not be published. Required fields are marked *

Scroll to Top