ਜਲੰਧਰ, 22 ਨਵੰਬਰ : ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅਲਾਵਲਪੁਰ ਵਿਖੇ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਸਾਡੇ ਪਵਿੱਤਰ ਗ੍ਰੰਥ ਸਾਡੇ ਜੀਵਨ ਵਿੱਚ ਨਾ ਸਿਰਫ਼ ਸਕਾਰਾਤਮਕ ਊਰਜਾ ਦਾ ਸੰਚਾਰ ਕਰਦੇ ਹਨ ਸਗੋਂ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਸਹਿਣ ਕਰਨ ਦੀ ਹਿੰਮਤ ਅਤੇ ਸ਼ਕਤੀ ਵੀ ਪ੍ਰਦਾਨ ਕਰਦੇ ਹਨ।
ਸ਼੍ਰੀ ਸੱਭਰਵਾਲ ਨੇ ਕਿਹਾ ਕਿ ਸਾਡੇ ਧਾਰਮਿਕ ਗ੍ਰੰਥ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹਨ ਅਤੇ ਇਨ੍ਹਾਂ ਪਵਿੱਤਰ ਗ੍ਰੰਥਾਂ ਦਾ ਆਸਰਾ ਲੈਣ ਵਾਲੇ ਵਿਅਕਤੀ ਦੇ ਜੀਵਨ ਵਿੱਚ ਸ਼ਾਂਤੀ ਅਤੇ ਸਕੂਨ ਹਮੇਸ਼ਾ ਬਣਿਆ ਰਹਿੰਦਾ ਹੈ। ਲੋਕਾਂ ਨੂੰ ਪਵਿੱਤਰ ਗ੍ਰੰਥਾਂ ਵਿੱਚ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਲਈ ਵਧ-ਚੜ੍ਹ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸ਼੍ਰੀਮਦ ਭਾਗਵਤ ਕਥਾ ਵਿੱਚ ਦਿੱਤੇ ਗਏ ਗਿਆਨ ਨੂੰ ਆਪਣੇ ਜੀਵਨ ‘ਚ ਲਾਗੂ ਕਰਦਿਆਂ ਆਪਣੇ ਅਤੇ ਦੂਜਿਆਂ ਦੇ ਜੀਵਨ ਨੂੰ ਸਫ਼ਲ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ।
ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ ਸਮਾਗਮ ਕਰਵਾਉਣ ਲਈ ਸ਼੍ਰੀ ਸੱਭਰਵਾਲ ਨੇ ਸ਼੍ਰੀ ਕ੍ਰਿਸ਼ਨ ਨੌਜਵਾਨ ਸਭਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਜਿਥੇ ਸਾਡੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਉਥੇ ਨਵੀਂ ਪੀੜ੍ਹੀ ਨੂੰ ਸਾਡੇ ਪੁਰਾਤਨ ਵਿਰਸੇ ਤੋਂ ਜਾਣੂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
- +91 99148 68600
- info@livepunjabnews.com