ਪੰਜਾਬੀ ਕੰਪਿਊਟਰ ਟਾਈਪ ਤੇ ਸ਼ਾਰਟਹੈਂਡ ਕੋਰਸ ’ਚ ਦਾਖਲਾ ਲੈਣ ਦੀ ਆਖਰੀ ਮਿਤੀ 6 ਸਤੰਬਰ

ਜਲੰਧਰ, 28 ਅਗਸਤ:- ਜ਼ਿਲ੍ਹਾ ਭਾਸ਼ਾ ਅਫ਼ਸਰ ਨਵਨੀਤ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਇਕ ਸਾਲ ਦਾ ਪੰਜਾਬੀ ਕੰਪਿਊਟਰ ਟਾਈਪ ਅਤੇ ਪੰਜਾਬੀ ਸ਼ਾਰਟਹੈਂਡ ਕੋਰਸ 02 ਸਤਬੰਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਦਾਖਲਾ ਲੈਣ ਦੀ ਆਖਰੀ ਮਿਤੀ 06 ਸਤੰਬਰ 2024 ਤੱਕ ਹੈ ਤੇ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਜਲੰਧਰ ਕਮਰਾ ਨੰਬਰ 215, ਦੂਜੀ ਮੰਜ਼ਿਲ, ਤਹਿਸੀਲ ਕੰਪਲੈਕਸ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਅੱਗੇ ਦੱਸਿਆ ਕਿ ਇਸ ਕੋਰਸ ਲਈ ਉਮੀਦਵਾਰ ਲਈ ਦਸਵੀਂ ਵਿੱਚ ਪੰਜਾਬੀ ਵਿਸ਼ਾ ਪਾਸ ਹੋਣਾ ਲਾਜ਼ਮੀ ਹੈ ਅਤੇ ਵਿੱਦਿਅਕ ਯੋਗਤਾ ਗ੍ਰੈਜੁਏਸ਼ਨ ਹੈ। ਉਨ੍ਹਾਂ ਦੱਸਿਆ ਕਿ ਵੱਧ ਯੋਗਤਾ ਵਾਲੇ ਉਮੀਦਵਾਰ ਨੂੰ ਮੈਰਿਟ ਅਨੁਸਾਰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬੀ ਕੰਪਿਊਟਰ ਟਾਈਪ ਅਤੇ ਪੰਜਾਬੀ ਸ਼ਾਰਟਹੈਂਡ ਦਾ ਕੋਰਸ ਕਰਨ ਦੇ ਚਾਹਵਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99882-10590 ’ਤੇ ਸੰਪਰਕ ਕਰ ਸਕਦੇ ਹਨ।

Leave a Comment

Your email address will not be published. Required fields are marked *

Scroll to Top