ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਲਾਸਾਨੀ ਨੂੰ ਪ੍ਰਣਾਮ: ਰਜਿੰਦਰ ਬੇਰੀ

ਜਲੰਧਰ (ਪਰਮਜੀਤ ਸਾਬੀ) – ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਅੱਜ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਤੇ ਗੁਰੂਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ ਸੈਂਟਰਲ ਟਾਊਨ ਵਿਖੇ ਹਾਜ਼ਰੀ ਲਗਵਾਈ । ਇਸ ਮੌਕੇ ਤੇ ਰਜਿੰਦਰ ਬੇਰੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਲਾਸਾਨੀ ਹੈ । ਉਨਾਂ ਦੀ ਸ਼ਹਾਦਤ ਤੋ ਸਾਨੂੰ ਪ੍ਰੇਣਨਾ ਲੈਣੀ ਚਾਹੀਦੀ ਹੈ । ਅੱਜ ਸਾਰਾ ਦੇਸ਼ ਦੇ ਗੁਰੂਦੁਆਰਿਆਂ ਵਿਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸਾਰੀ ਸੰਗਤ ਵਲੋ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋ ਰਜਿੰਦਰ ਬੇਰੀ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਤੇ ਦਵਿੰਦਰ ਸਿੰਘ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ, ਸੁਧੀਰ ਕੁਮਾਰ ਘੁੱਗੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top