ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਂਝੀਵਾਲਤਾ ਦੇ ਸੰਦੇਸ਼ ‘ਤੇ ਚੱਲਣ ਦੀ ਲੋੜ : ਮੋਹਿੰਦਰ ਭਗਤ

ਜਲੰਧਰ: ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਬਸਤੀ ਗੁਜਾਂ ਵਿਖੇ ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 555ਵੇਂ ਆਗਮਨ ਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਦੀਵਾਨ ਸਜਾਏ ਗਏ। ਇਹਨਾਂ ਦੀਵਾਨਾਂ ਵਿੱਚ ਰਾਗੀ ਜੱਥਿਆਂ ਅਤੇ ਕਥਾ ਵਾਚਕਾਂ ਨੇ ਇਤਿਹਾਸ ‘ਤੇ ਚਾਨਣਾ ਪਾਇਆ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ੍ਰੀ ਮਹਿੰਦਰ ਭਗਤ ਕੈਬਨਟ ਮੰਤਰੀ ਪੰਜਾਬ ਨੇ ਹਾਜ਼ਰੀ ਭਰੀ।
    ਮੋਹਿੰਦਰ ਭਗਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਨੂੰ ਅਪਣਾ ਕੇ ਸਮਾਜ ਵਿੱਚ ਸ਼ਾਂਤੀ ਅਤੇ ਸਮਾਨਤਾ ਲਿਆ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੋ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੇ ਵਿਸ਼ਵ ਨੂੰ ਦਿੱਤਾ ਹੈ, ਉਹ ਵਿਲੱਖਣ ਹੈ ਅਤੇ ਇਸ ‘ਤੇ ਚੱਲਦੇ ਹੋਏ ਹੀ ਪੂਰੇ ਵਿਸ਼ਵ ਵਿੱਚ ਸ਼ਾਂਤੀ ਲਿਆਂਦੀ ਜਾ ਸਕਦੀ ਹੈ।
   ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਮਹਿੰਦਰ ਭਗਤ ਨੂੰ ਸਨਮਾਨਿਤ ਵੀ ਕੀਤਾ ਗਿਆ।
     ਇਸ ਮੌਕੇ ਗਗਨ ਭਗਤ, ਗੁਰਦੁਆਰਾ ਕਮੇਟੀ ਵੱਲੋਂ ਕਮਲਜੀਤ ਸਿੰਘ ਭਾਟੀਆ, ਹਰਚਰਨ ਸਿੰਘ ਭਾਟੀਆ, ਇੰਦਰਬੀਰ ਸਿੰਘ ਲੱਕੀ, ਅਮਰਜੀਤ ਸਿੰਘ ਧਮੀਜਾ, ਬਲਵਿੰਦਰ ਸਿੰਘ ਗਰੀਨਲੈਂਡ, ਜਸਵੀਰ ਸਿੰਘ, ਜੋਗਿੰਦਰ ਸਿੰਘ ਗਾਂਧੀ, ਕਸ਼ਮੀਰ ਸਿੰਘ, ਅਸ਼ਵਨੀ ਅਰੋੜਾ ਅਤੇ ਮਹਿੰਦਰ ਪਾਲ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top