ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ’ਚ ਚੱਲ ਰਹੀ ਫੌਜ ਦੀ ਭਰਤੀ ਰੈਲੀ ਸਮਾਪਤ

ਜਲੰਧਰ, 12 ਨਵੰਬਰ: ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਲਈ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿੱਚ ਚੱਲ ਰਹੀ 7 ਦਿਨਾ ਭਰਤੀ ਰੈਲੀ ਮੰਗਲਵਾਰ ਨੂੰ ਸਮਾਪਤ ਹੋ ਗਈ। ਪਹਿਲੇ ਦਿਨ ਇਸ ਭਰਤੀ ਰੈਲੀ ਦਾ ਸ਼ੁੱਭ ਆਰੰਭ ਮੇਜਰ ਜਨਰਲ ਆਰ.ਐਸ. ਘੁੰਮਣ ਵੱਲੋਂ ਕੀਤਾ ਗਿਆ ਸੀ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਰਤੀ ਰੈਲੀ ਦਾ ਅੱਜ ਦਾ ਦਿਨ ਵਿਸ਼ੇਸ਼ ਤੌਰ ’ਤੇ ਮਹਿਲਾ ਉਮੀਦਵਾਰਾਂ ਦੀ ਭਰਤੀ ਦਾ ਦਿਨ ਸੀ, ਜਿਸ ਵਿੱਚ 49 ਮਹਿਲਾ ਉਮੀਦਵਾਰਾਂ ਨੇ ਭਾਗ ਲਿਆ। ਭਾਗ ਲੈਣ ਵਾਲੇ ਕੁੱਲ ਮਹਿਲਾ ਉਮੀਦਵਾਰਾਂ ਵਿੱਚੋਂ 22 ਵੱਲੋਂ ਨਿਰਧਾਰਿਤ ਲਾਜ਼ਮੀ ਦੌੜ ਪ੍ਰੀਖਿਆ ਪਾਸ ਕੀਤੀ ਗਈ।
ਮੇਜਰ ਜਨਰਲ ਅਤੁਲ ਭਦੌਰੀਆ ਨੇ ਰੈਲੀ ਦੇ ਸਮਾਪਤੀ ਸਮਾਰੋਹ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਫ਼ਲ ਰਹੇ ਉਮੀਦਵਾਰਾਂ ਨੂੰ ਰੌਸ਼ਨ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਭਰਤੀ ਰੈਲੀ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਲਈ ਆਰਮੀ ਰਿਕਰੂਟਮੈਂਟ ਅਫ਼ਸਰ ਕਰਨਲ ਵਿਪਲੋਵ ਡੋਗਰਾ ਵੱਲੋਂ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਉੱਦਮ ਦੀ ਸ਼ਲਾਘਾ ਕੀਤੀ ਗਈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top