ਲਾਰੈਂਸ ਵਰਗੇ ਸ਼ਰਾਰਤੀ ਅਨਸਰ ਦੀ ਨਾਪਾਕ ਸਾਜ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਲਕਾਰ ਸਿੰਘ

ਜਲੰਧਰ : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਦੇ ਮਾਮਲੇ ਵਿੱਚ ਗੱਲ ਕਰਦਿਆਂ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਇਸ ਪਿੱਛੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਪਾਕਿਸਤਾਨੀ ਅਕਾਵਾਂ ਦਾ ਹੱਥ ਹੋਣ ਦਾ ਦੋਸ਼ ਲਾਇਆ।
ਉਨ੍ਹਾਂ ਕਿਹਾ ਕਿ ਲਾਰੈਂਸ ਵਰਗੇ ਸ਼ਰਾਰਤੀ ਅਨਸਰ ਅਜਿਹੀਆਂ ਨਾਪਾਕ ਸਾਜ਼ਿਸ਼ਾਂ ਰਚ ਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰੀਕੀ ਨਾਲ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਹੋਣਗੇ।
ਸੂਬੇ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਪਹਿਲਾਂ ਵੀ ਆਪਣੇ ਪਿੰਡੇ ’ਤੇ ਅੱਤਵਾਦ ਦਾ ਸੰਤਾਪ ਹੰਢਾ ਚੁੱਕਾ ਹੈ ਅਤੇ ਇਸ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਅਜਿਹੀਆਂ ਸਾਜ਼ਿਸ਼ਾਂ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਅਮਨ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਵਚਨਬੱਧਤਾ ਵੀ ਦੁਹਰਾਈ।
——-

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top