ਜਲੰਧਰ , 15 ਅਗਸਤ – ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਿਕ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਵਿੱਚ 16 ਅਗਸਤ ਨੂੰ ਛੁੱਟੀ ਹੋਵੇਗੀ ।
ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਦੀ ਤਿਆਰੀ ਵਿਚ ਪਿਛਲੇ ਦਿਨਾਂ ਤੋਂ ਲੱਗੇ ਸਕੂਲਾਂ ਵਿਚ 16 ਅਗਸਤ 2024 ਨੂੰ ਛੁੱਟੀ ਰਹੇਗੀ ।

















































