ਮੌਸਮ ਵਿਭਾਗ ਆਉਣ ਵਾਲੇ ਦਿਨਾਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 17 ਫ਼ਰਵਰੀ ਨੂੰ ਵੈਸਟਰਨ ਡਿਸਟਰਬੈਸ ਸਰਗਰਮ ਹੋ ਰਿਹਾ ਹੈ। ਬਸੰਤ ਰੁੱਤ ਦਾ ਪਹਿਲਾ ਭਾਰੀ ਮੀਂਹ 18 ਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ। ਕਈ ਇਲਾਕਿਆਂ ਵਿਚ ਬੱਦਲ਼ ਛਾਏ ਰਹਿ ਸਕਦੇ ਹਨ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 18 ਅਤੇ 19 ਨੂੰ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।
ਆਉਣ ਵਾਲੇ ਦਿਨਾਂ ਚ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਕਿਉਂਕਿ ਮੈਦਾਨੀ ਇਲਾਕਿਆਂ ਚ ਮੀਂਹ ਤੋਂ ਪਹਿਲਾਂ ਪਹਾੜੀ ਇਲਾਕਿਆਂ ‘ਚ ਬਰਫਬਾਰੀ ਹੋਵੇਗੀ, ਜਿਸ ਕਾਰਨ ਠੰਡ ਹੋਰ ਵੀ ਜ਼ਿਆਦਾ ਵਧੇਗੀ।