Click on the Edit Content button to edit/add the content.

ਐਸ.ਆਈ.ਆਰ.ਤਹਿਤ ਨੋਟਿਸ ਜਾਰੀ ਕਰਨ ਤੇ ਨਿਪਟਾਰੇ ’ਚ ਏ.ਐਲ.ਐਮ.ਟੀ.ਦੀ ਅਹਿਮ ਭੂਮਿਕਾ- ਅਮਨਿੰਦਰ ਕੌਰ

ਜਲੰਧਰ 12 ਅਗਸਤ :- ਵਧੀਕ ਡਿਪਟੀ ਕਮਿਸ਼ਨਰ(ਜਨਰਲ)- ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਪੈਸ਼ਲ ਇੰਟੈਂਸ਼ਿਵ ਰਵੀਜ਼ਨ (ਐਸ.ਆਈ.ਆਰ.)-2026 ਦੇ ਦੂਜੇ ਪੜਾਅ ਦੌਰਾਨ ਜਾਰੀ ਕੀਤੇ ਜਾਣ ਵਾਲੇ ਨੋਟਿਸ ਅਤੇ ਇਹਨਾਂ ਦੇ ਨਿਪਟਾਰੇ ਸਬੰਧੀ 9 ਵਿਧਾਨਸਭਾ ਹਲਕਿਆਂ ਦੇ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਗਈ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਨੇ ਸਮੂਹ ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਨੂੰ ਕਿਹਾ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਤਹਿਤ ਨੋਟਿਸ ਜਾਰੀ ਕਰਨਾ ਅਤੇ ਇਹਨਾਂ ਦਾ ਨਿਪਟਾਰਾ ਕਰਨਾ ਇਕ ਮਹੱਤਵਪੂਰਨ ਪ੍ਰਕਿਰਿਆ ਹੈ, ਇਸ ਲਈ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਜ਼ ਨੂੰ ਪੂਰੀ ਦਿਲਚਸਪੀ ਨਾਲ ਇਹ ਸਿਖਲਾਈ ਹਾਸਿਲ ਕਰਨੀ ਚਾਹੀਦੀ ਹੈ ਕਿਊਂਕਿ ਉਹਨਾਂ ਵਲੋਂ ਅੱਗੋਂ ਹੋਰ ਚੋਣ ਅਮਲੇ ਨੂੰ ਇਹ ਸਿਖਲਾਈ ਪ੍ਰਦਾਨ ਕੀਤੀ ਜਾਣੀ ਹੈ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਗਲਤੀਆਂ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ।
ਇਸ ਮੌਕੇ ਚੋਣ ਅਮਲੇ ਨੂੰ ਐਸ.ਆਈ.ਆਰ.ਤਹਿਤ ਜਾਰੀ ਕੀਤੇ ਜਾਣ ਵਾਲੇ ਨੋਟਿਸ ਅਤੇ ਇਹਨਾਂ ਦੇ ਨਿਪਟਾਰੇ ਸਬੰਧੀ ਵਿਸਥਾਰਪੂਰਵਕ ਸਿਖਲਾਈ ਪ੍ਰਦਾਨ ਕੀਤੀ ਗਈ।  ਇਸ ਮੌਕੇ ਚੋਣ ਤਹਿਸੀਲਦਾਰ ਦੀਪਕ ਰਾਜ ਤੇ ਹੋਰ ਚੋਣ ਅਮਲਾ ਵੀ ਮੌਜੂਦ ਸੀ।

Table of Contents

Scroll to Top