Click on the Edit Content button to edit/add the content.

ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਅਹਿਮ ਫੈਸਲਾ

ਚੰਡੀਗੜ੍ਹ (ਬਿਊਰੋ ਰਿਪੋਰਟ)- ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫ਼ੈਸਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ 4 ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਛੋਟ ਮੌਜੂਦਾ 4 ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫ਼ੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਦੀ ਹੈ।

Table of Contents

Scroll to Top