ਹੋਸ਼ਿਆਰਪੁਰ – ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸੁਰੇਦਰ ਲਾਂਬਾ IPS ਜੀ ਨੇ ਦੱਸਿਆ ਕਿ ਜਿਲੇ ਅੰਦਰ ਮਾੜੇ ਅੰਨਸੁਰਾ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ SP (INV) ਹੁਸ਼ਿਆਰਪੁਰ, ਸ੍ਰੀ ਹਰਜੀਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਸਬ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿਚ ਚੋਰੀ ਦੀਆਂ ਵਾਰਦਾਤਾ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੋ ਮਿਤੀ 23.04.2024 ਨੂੰ ਐਸ.ਆਈ. ਲਖਬੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਂਸਲ ਹੋਈ ਜਦੋਂ ਪਿੰਡ ਗਿੱਲ ਨਜਦੀਕ ਨਾਕਾਬੰਦੀ ਦੌਰਾਨੇ ਪੁਲ ਪੁਖਤਾ ਸਾਇਡ ਤੋਂ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਚੈਕਿੰਗ ਦੌਰਾਨ ਇੱਕ ਕਾਲੇ ਰੰਗ ਦੇ ਅਪਾਚੀ ਮੋਟਰ ਸਾਈਕਲ ਤੇ ਸਵਾਰ ਦੋ ਨੋਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਹਨਾਂ ਪਾਸੋਂ ਇੱਕ ਚੋਰੀ ਸ਼ੁਦਾ ਰਿਵਾਲਵਰ .32 ਬੋਰ ਸਮੇਤ 5 ਜਿੰਦਾ ਰੋਂਦ, 2 ਮਿਸ ਫਾਇਰ ਰੋਂਦ ਅਤੇ 570 ਨਸ਼ੀਲੀਆਂ ਗੋਲੀਆ ਬ੍ਰਾਮਦ ਕੀਤੀਆ ਗਈਆ ਹਨ, ਜਿਸ ਤੇ ਮੁਕਦਮਾ ਦਰਜ ਰਜਿਸ਼ਟਰ ਕੀਤਾ ਗਿਆ। ਦੋਨਾਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂਨ ਵਲੋਂ ਇਲਾਕੇ ਵੱਖ ਵੱਖ ਥਾਣਿਆਂ ਦੇ ਏਰੀਏ ਵਿਚ ਘਰਾਂ ਵਿਚੋਂ ਕੀਤੀਆਂ ਚੋਰੀਆਂ ਬਾਰੇ ਵੀ ਖੁਲਾਸੇ ਕੀਤੇ ਗਏ ਹਨ। ਦੋਸ਼ੀਆਂਨ ਨੂੰ ਅੱਜ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।
- +91 99148 68600
- info@livepunjabnews.com