ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਹੁਕਮ ਜਾਰੀ

ਜਲੰਧਰ, 11 ਅਕਤੂਬਰ : ਪੰਚਾਇਤੀ ਚੋਣਾਂ-2024 ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਅਤੇ ਆਜ਼ਾਦ ਤੇ ਨਿਰਪੱਖ ਵੋਟਿੰਗ ਲਈ ਅਨੁਕੂਲ ਮਾਹੌਲ ਸਿਰਜਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਨ.ਐਸ.), 2023 ਦੀ ਧਾਰਾ 163 ਤਹਿਤ ਵੱਖ-ਵੱਖ ਹੁਕਮ ਜਾਰੀ ਕੀਤੇ ਗਏ ਹਨ।
   ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਜਲੰਧਰ ਦੇ ਅਧਿਕਾਰ ਖੇਤਰ ਜਿੱਥੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿਖੇ 5 ਤੋਂ ਵੱਧ ਵਿਅਕਤੀਆਂ ਦੀ ਜਨਤਕ ਮੀਟਿੰਗ ’ਤੇ 48 ਘੰਟਿਆਂ ਦੀ ਮਿਆਦ ਲਈ ਭਾਵ 13-10-2024 ਨੂੰ ਸ਼ਾਮ 4:00 ਵਜੇ ਤੋਂ 15-10-2024 ਨੂੰ ਵੋਟਾਂ ਦੀ ਸਮਾਪਤੀ ਤੱਕ ਪਾਬੰਦੀ ਲਗਾਈ ਗਈ ਹੈ।
   ਜਾਰੀ ਕੀਤੇ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡੋਰ-ਟੂ-ਡੋਰ ਪ੍ਰਚਾਰ ਤਹਿਤ ਸਿਰਫ਼ ਚਾਰ ਵਿਅਕਤੀਆਂ ਦੇ ਸਮੂਹ ਨਾਲ 48 ਘੰਟਿਆਂ ਦੌਰਾਨ ਘਰ-ਘਰ ਜਾਣ ’ਤੇ ਪਾਬੰਦੀ ਨਹੀਂ ਹੋਵੇਗੀ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਰੇ ਸਿਆਸੀ ਆਗੂ, ਕਾਰਜਕਰਤਾ (functionaries) ਜਾਂ ਪਾਰਟੀ ਵਰਕਰ, ਜੋ ਸਬੰਧਤ ਹਲਕੇ ਦੇ ਰਜਿਸਟਰਡ ਵੋਟਰ ਨਹੀਂ ਹਨ, ਨੂੰ ਇਸ ਮਿਆਦ ਅੰਦਰ ਭਾਵ 13 ਅਕਤੂਬਰ ਨੂੰ ਸ਼ਾਮ 4 ਵਜੇ ਤੋਂ 15 ਅਕਤੂਬਰ ਨੂੰ ਵੋਟਾਂ ਦੀ ਸਮਾਪਤੀ ਤੱਕ ਹਲਕਾ ਖਾਲੀ ਕਰਨਾ ਹੋਵੇਗਾ।
ਇਹ ਹੁਕਮ 13 ਅਕਤੂਬਰ  ਨੂੰ ਸ਼ਾਮ 4 ਵਜੇ ਤੋਂ 15 ਅਕਤੂਬਰ 2024 ਨੂੰ ਵੋਟਾਂ ਦੀ ਸਮਾਪਤੀ ਤੱਕ ਲਾਗੂ ਰਹੇਗਾ।
   ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਕ ਹੋਰ ਹੁਕਮਾਂ ਅਨੁਸਾਰ ਕੋਈ ਵੀ ਸਿਆਸੀ ਪਾਰਟੀ ਵੋਟਾਂ ਵਾਲੇ ਦਿਨ ਮਿਤੀ 15 ਅਕਤੂਬਰ ਨੂੰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿੱਚ ਪ੍ਰਚਾਰ ਨਹੀਂ ਕਰੇਗੀ।
ਇਹ ਹੁਕਮ 15 ਅਕਤੂਬਰ 2024 ਨੂੰ ਲਾਗੂ ਹੋਣਗੇ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top