ਵੋਟਰ ਵੋਟ ਪਾਉਣ ਲਈ ਬਦਲਵੇਂ ਪਛਾਣ ਪੱਤਰਾਂ ਦੀ ਕਰ ਸਕਦੇ ਨੇ ਵਰਤੋਂ

ਜਲੰਧਰ, 9 ਜੁਲਾਈ – ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ 10 ਜੁਲਾਈ ਨੂੰ ਹੋਣ ਜਾ ਰਹੀ ਉਪ ਚੋਣ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਬਦਲਵੇਂ ਪਛਾਣ ਪੱਤਰ ਵਰਤਣ ਦੀ ਆਗਿਆ ਦੇ ਦਿੱਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਸ਼ਨਾਖਤੀ ਕਾਰਡ (ਐਪਿਕ, ਜਿਸ ਨੂੰ ਵੋਟਰ ਆਈ.ਡੀ. ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਬਲਦਵੇਂ ਦਸਤਾਵੇਜ਼ਾਂ ਜਿਨ੍ਹਾਂ ਵਿੱਚ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ ਜਾਂ ਕੇਂਦਰ ਜਾਂ ਰਾਜ ਸਰਕਾਰਾਂ ਜਾਂ ਪੀ.ਐਸ.ਯੂਜ਼ ਅਤੇ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਪਛਾਣ ਪੱਤਰ (ਫੋਟੋ ਸਮੇਤ), ਐਨ.ਪੀ.ਆਰ. ਤਹਿਤ ਆਰ.ਜੀ.ਆਈ.ਵੱਲੋਂ ਜਾਰੀ ਸਮਾਰਟ ਕਾਰਡ, ਐਮ.ਪੀਜ਼/ਐਮ.ਐਲ.ਏਜ਼/ਐਮ.ਐਲ.ਸੀਜ਼ ਨੂੰ ਜਾਰੀ ਅਧਿਕਾਰਤ ਪਛਾਣ ਪੱਤਰ ਸ਼ਾਮਲ ਹਨ, ਦੀ ਵਰਤੋਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਨੇ ਫੋਟੋ ਸਮੇਤ ਬੈਂਕ/ਡਾਕਖਾਨੇ ਦੀ ਪਾਸਬੁੱਕ, ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼ਾਂ ਨੂੰ ਵੀ ਪਛਾਣ ਦੇ ਸਬੂਤ ਵਜੋਂ ਵਰਤਣ ਦੀ ਆਗਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਵੋਟ ਪਾਉਣ ਲਈ ਵੋਟਰ ਇਨਫਰਮੇਸ਼ਨ ਸਲਿੱਪ ਦੇ ਨਾਲ ਉਕਤ ਪਛਾਣ ਪੱਤਰਾਂ ਵਿੱਚੋਂ ਕੋਈ ਵੀ ਇਕ ਪਛਾਣ ਪੱਤਰ ਵਰਤਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ 10 ਜੁਲਾਈ 2024 ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸਾਰੇ 181 ਪੋਲਿੰਗ ਬੂਥਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top