ਯੁੱਧ ਨਸ਼ਿਆ ਵਿਰੁੱਧ; ਜਲੰਧਰ ਦਿਹਾਤੀ ਪੁਲਿਸ ਵਲੋਂ 38 ਥਾਂਵਾਂ ਅਤੇ 17 ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਜਲੰਧਰ, 4 ਮਾਰਚ: ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਬੰਦ ਕਰ ਦੇਣ, ਕਿਉਂਕਿ ਜਲੰਧਰ ਦਿਹਾਤੀ ਪੁਲਿਸ ਵਲੋਂ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਖ਼ਤ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਕੇ ਬਣਾਈ ਗਈ ਜਾਇਦਾਦ ਨੂੰ ਕਾਨੂੰਨੀ ਪ੍ਰਕਿਰਿਆ ਦੁਆਰਾ ਨਸ਼ਟ ਕੀਤੀ ਜਾਵੇਗਾ।
ਇਸਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ 38 ਥਾਂਵਾਂ ‘ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 53 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ 17 ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਇਸ ਛਾਪੇਮਾਰੀ ਦੌਰਾਨ 1 ਮੁਕੱਦਮਾ ਦਰਜ ਕੀਤਾ ਗਿਆ ਅਤੇ ਇਕ ਵਿਅਕਤੀ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 52 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। 



  ਐਸਐਸਪੀ ਜਲੰਧਰ ਦਿਹਾਤੀ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਸਬੰਧੀ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਲਈ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 9779100200, 112 ਜਾਂ ਨਜਦੀਕੀ ਪੁਲਿਸ ਸਟੇਸ਼ਨ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

ਉਨ੍ਹਾਂ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਆਓ ਮਿਲ ਕੇ ‘ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਵਿੱਚ ਹਿੱਸਾ ਪਾਈਏ ਅਤੇ ਨਸ਼ਾ-ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਈਏ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top