ਵੜਿੰਗ ਵੱਲੋਂ ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦੀ ਨਿੰਦਾ, ਪੰਜਾਬ ਦੀ ਰਾਜਧਾਨੀ ਵਿੱਚ ਖੁਫੀਆ ਤੇ ਸੁਰੱਖਿਆ ਨਾਕਾਮੀ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਜੋਰਦਾਰ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਮਾਮਲਾ ਹੈ ਅਤੇ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਇਸ ਦੌਰਾਨ, ਵੜਿੰਗ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ, ਜਿਸਦੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰਾਲੇ ‘ਤੇ ਆਉਂਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਰਗਾ ਸ਼ਹਿਰ, ਜਿੱਥੇ ਦੋ ਰਾਜਪਾਲਾਂ ਅਤੇ ਦੋ ਮੁੱਖ ਮੰਤਰੀਆਂ ਦੀ ਮੌਜੂਦਗੀ ਨਾਲ ਭਾਰੀ ਸੁਰੱਖਿਆ ਪ੍ਰਬੰਧ ਹੁੰਦੇ ਹਨ, ਉਹ ਵੀ ਸੁਰੱਖਿਅਤ ਨਹੀਂ ਹੈ, ਤਾਂ ਫਿਰ ਪੰਜਾਬ ਦੇ ਬਾਕੀ ਹਿੱਸਿਆਂ ਦੀ ਸਥਿਤੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਜਤਾਈ ਹੈ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਹਰ ਪੱਖਾਂ ਤੇ ਧਿਆਨ ਦਿੰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰੇਗੀ।

ਉਨ੍ਹਾਂ ਨੇ ਅਜਿਹੀਆਂ ਘਟਨਾਵਾਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਉਪਰ ਜ਼ੋਰ ਦਿੱਤਾ ਹੈ।

Leave a Comment

Your email address will not be published. Required fields are marked *

Scroll to Top