ਕਬੱਡੀ ਖਿਡਾਰੀ ਉੱਪਰ ਫਾਇਰਿੰਗ ਦੀ ਵੜਿੰਗ ਨੇ ਕੀਤੀ ਨਿੰਦਾ

ਚੰਡੀਗੜ੍ਹ, 15 ਦਸੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁਹਾਲੀ ਵਿਖੇ ਇੱਕ ਮੈਚ ਦੌਰਾਨ ਕਬੱਡੀ ਖਿਡਾਰੀ ਰਾਣਾ ਬਲਾਚੋਰੀਆ ਉੱਪਰ ਹੋਈ ਫਾਇਰਿੰਗ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਉਹਨਾਂ ਨੇ ਕਿਹਾ ਕਿ ਇਹ ਸੂਬੇ ਅੰਦਰ ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਦੇ ਸਿਲਸਿਲੇ ਵਿੱਚ ਇੱਕ ਹੋਰ ਕੜੀ ਹੈ, ਜਿਹੜੀ ਸਾਫ ਤੌਰ ਤੇ ਦਿਖਾਉਂਦੀ ਹੈ ਕਿ ਪੰਜਾਬ ਅੰਦਰ ਕਾਨੂੰਨ ਤੇ ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੇ ਹਨ।

ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਨਾਕਾਮ ਹੋ ਚੁੱਕੀ ਹੈ ਅਤੇ ਉਸਨੇ ਅਪਰਾਧੀਆਂ ਤੇ ਗੈਂਗਸਟਰਾਂ ਉੱਪਰ ਆਪਣਾ ਕੰਟਰੋਲ ਛੱਡ ਦਿੱਤਾ ਹੈ।

ਇਸ ਲੜੀ ਹੇਠ, ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਉਹਨਾਂ ਨੇ ਕਿਹਾ ਕਿ ਜਿਸ ਪ੍ਰੋਗਰਾਮ ਵਿੱਚ ਇਹ ਘਟਨਾ ਵਾਪਰੀ ਹੈ, ਉੱਥੇ ਇੱਕ ਸਥਾਨਕ ਪੁਲਿਸ ਅਧਿਕਾਰੀ ਮੁੱਖ ਮਹਿਮਾਨ ਵਜੋਂ ਮੌਜੂਦ ਸਨ। ਜੇਕਰ ਪੁਲਿਸ ਦੀ ਮੌਜੂਦਗੀ ਵਿੱਚ ਅਜਿਹੀ ਵਾਰਦਾਤ ਹੋ ਸਕਦੀ ਹੈ, ਤਾਂ ਇਸ ਤੋਂ ਸਾਫ ਹੈ ਕਿ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਵੀ ਡਰ ਨਹੀਂ ਰਹਿ ਗਿਆ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top