ਵੜਿੰਗ ਨੇ ਲੈਂਡ ਪੂਲਿੰਗ ਪਾਲਿਸੀ ‘ਤੇ ਰੋਕ ਲਗਾਉਣ ਦੀ ਸਲਾਘਾ ਕੀਤੀ
ਕਿਹਾ; ਕਿਸਾਨਾਂ ਦੀਆਂ ਚਿੰਤਾਵਾਂ ਸਹੀ ਸਾਬਤ ਹੋਈਆਂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ‘ਤੇ ਰੋਕ ਲਗਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਦੀਆਂ ਚਿੰਤਾਵਾਂ ਸਹੀ ਅਤੇ ਜਾਇਜ਼ ਸਾਬਤ ਹੋਈਆਂ ਹਨ।

ਵੜਿੰਗ ਨੇ ਅਦਾਲਤ ਵੱਲੋਂ ਲਗਾਈ ਗਈ ਰੋਕ ਦਾ ਸਵਾਗਤ ਕਰਦੇ ਹੋਏ, ਕਿਹਾ ਕਿ ਜਿੱਥੇ ਅਸੀਂ ਲੈਂਡ ਪੂਲਿੰਗ ਨੀਤੀ ‘ਤੇ ਰੋਕ ਦਾ ਸਵਾਗਤ ਕਰਦੇ ਹਾਂ। ਇਸਦੇ ਨਾਲ ਹੀ ਅਸੀਂ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਇਸ ਕਿਸਾਨ ਵਿਰੋਧੀ ਲੁੱਟ ਦਾ ਵਿਰੋਧ ਕਰਨ ਲਈ ਆਮ ਤੌਰ ‘ਤੇ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਦੇ ਦ੍ਰਿੜ ਇਰਾਦੇ ਨੂੰ ਵੀ ਵਧਾਈ ਦਿੰਦੇ ਹਾਂ।

ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਜਤਾਈ ਕਿ ਇੰਨ੍ਹਾਂ ਆਦੇਸ਼ਾਂ ਤੋਂ ਬਾਅਦ ਸੱਤਾਧਾਰੀ ਤਾਕਤਾਂ ਵਿੱਚ ਬਿਹਤਰ ਸਮਝ ਮਜ਼ਬੂਤ ਹੋਵੇਗੀ ਅਤੇ ਉਹ ਪਾਲਿਸੀ ਨੂੰ ਵਾਪਸ ਲੈਣ ਦਾ ਕਾਰਨ ਸਮਝਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਸੀਂ ਪਹਿਲਾਂ ਹੀ ਕਿਹਾ ਹੈ ਕਿ ਅਸੀਂ ਸਾਰੇ ਕਾਨੂੰਨੀ, ਜਾਇਜ਼ ਅਤੇ ਜਮਹੂਰੀ ਤਰੀਕਿਆਂ ਦੀ ਵਰਤੋਂ ਕਰਕੇ ਸਰਕਾਰ ਨੂੰ ਇਸ ਪਾਲਿਸੀ ਨੂੰ ਵਾਪਸ ਲੈਣ ਲਈ ਮਜਬੂਰ ਕਰਨ ਲਈ ਦ੍ਰਿੜ ਸੰਕਲਪ ਹਾਂ।

ਵੜਿੰਗ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਲੈਂਡ ਪੂਲਿੰਗ ਪਾਲਿਸੀ ਅਸਲ ਵਿੱਚ ਕਿਸਾਨਾਂ ਤੋਂ ਉਨ੍ਹਾਂ ਦੀਆਂ ਕੀਮਤੀ ਜ਼ਮੀਨਾਂ ਨੂੰ ਲੁੱਟਣ ਸਬੰਧੀ ‘ਆਪ’ ਸਰਕਾਰ ਦੀ ‘ਲੈਂਡ ਲੂਟਿੰਗ ਪਾਲਿਸੀ’ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਆਧੁਨਿਕ ਸਮੇਂ ਵਿੱਚ ਭੌ ਪ੍ਰਾਪਤੀ, ਪੁਨਰਵਾਸ ਐਕਟ ਲਾਗੂ ਹੈ, ਤਾਂ ਕਿਹੜੀ ਸਰਕਾਰ ਕਿਸਾਨਾਂ ਦੀ ਜ਼ਮੀਨ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਅਤੇ ਬਗੈਰ ਕਿਸੇ ਮੁਆਵਜ਼ੇ ਤੋਂ ਖੋਹੁੰਦੀ ਹੈ?

Leave a Comment

Your email address will not be published. Required fields are marked *

Scroll to Top