Click on the Edit Content button to edit/add the content.

ਵੜਿੰਗ ਨੇ ਮੁੱਖ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ; ਪੁੱਛਿਆ- ਕੀ ਸੁਰੱਖਿਆ ਸੰਬੰਧੀ ਕੋਈ ਖ਼ਦਸ਼ਾ ਸੀ?

*ਸਰਹੱਦੀ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ ‘ਤੇ ਕਾਂਗਰਸ ਨੇ ਜਤਾਇਆ ਸਖ਼ਤ ਇਤਰਾਜ਼*

ਚੰਡੀਗੜ੍ਹ, 19 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਉਨ੍ਹਾਂ ਖ਼ਬਰਾਂ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ ਜਿਨ੍ਹਾਂ ਅਨੁਸਾਰ ਪੇਂਡੂ ਸਰਕਾਰੀ ਸਕੂਲਾਂ, ਖ਼ਾਸ ਕਰਕੇ ਸਰਹੱਦੀ ਖੇਤਰਾਂ ਦੇ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਹੀਂ ਮਨਾਇਆ ਗਿਆ।
ਉਨ੍ਹਾਂ ਕਿਹਾ ਕਿ ਇਹ ਇੱਕ ਅਸ਼ੁੱਭ ਸੰਕੇਤ ਹੈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਦਿਆਂ ਪੁੱਛਿਆ ਕਿ ਕੀ ਸਰਹੱਦੀ ਖੇਤਰਾਂ ਦੇ ਸਕੂਲਾਂ ਵਿੱਚ ਆਜ਼ਾਦੀ ਦਿਹਾੜਾ ਨਾ ਮਨਾਏ ਜਾਣ ਪਿੱਛੇ ਸੁਰੱਖਿਆ ਨਾਲ ਜੁੜੀ ਕੋਈ ਚਿੰਤਾ ਸੀ।
ਵੜਿੰਗ ਨੇ ਕਿਹਾ ਕਿ ਇਹ ਬਿਨਾਂ ਕਿਸੇ ਕਾਰਨ ਅਤੇ ਸਰਕਾਰ ਦੀ ਜਾਣਕਾਰੀ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ ਕਿ ਸਰਹੱਦ ਨਾਲ ਲੱਗਦੇ ਸਾਰੇ ਸਕੂਲ ਆਜ਼ਾਦੀ ਦਿਹਾੜਾ ਨਾ ਮਨਾਉਣ ਦਾ ਫ਼ੈਸਲਾ ਲੈਣ। ਇਸ ਮਾਮਲੇ ‘ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲਏ ਗਏ ਨੋਟਿਸ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਅਜਿਹਾ ਲੱਗਦਾ ਹੈ ਕਿ ਇਸ ਪਿੱਛੇ ਕੋਈ ਗੰਭੀਰ ਕਾਰਨ ਹੈ, ਜਿਸ ਨੂੰ ਸਰਕਾਰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।”
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਹ ਇੱਕ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਹੈ ਅਤੇ ਸਰਕਾਰ ਇਸ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ, “ਜੇਕਰ ਆਜ਼ਾਦੀ ਦਿਹਾੜਾ ਸੁਰੱਖਿਆ ਕਾਰਨਾਂ ਕਰਕੇ ਨਹੀਂ ਮਨਾਇਆ ਗਿਆ, ਤਾਂ ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਵੱਲ ਸੂਬਾ ਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ।”

Table of Contents

Scroll to Top