ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ; ਅਸਲਾ ਲਾਇਸੈਂਸੀ 18 ਦਸੰਬਰ ਤੱਕ ਆਪਣੇ ਨਾਲ ਅਸਲਾ ਲੈਕੇ ਨਹੀਂ ਚੱਲ ਸਕਣਗੇ

ਜਲੰਧਰ, 1 ਦਸੰਬਰ: ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਜ਼ਿਲ੍ਹਾ ਜਲੰਧਰ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਸਾਰੇ ਅਸਲਾ ਲਾਇਸੈਂਸੀਆਂ ਨੂੰ ਕਿਸੇ ਵੀ ਕਿਸਮ ਦਾ ਲਾਇਸੈਂਸੀ ਅਸਲਾ, ਹਥਿਆਰ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 18 ਦਸਬੰਰ 2025 ਤੱਕ ਨਾਲ ਲੈ ਕੇ ਚੱਲਣ ְ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

ਉਨ੍ਹਾਂ ਇਹ ਹੁਕਮ ਅਸਲਾ ਐਕਟ 1959 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੀਤਾ।

ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਸਪੋਰਟਸ ਪਰਸਨ (ਉਹ ਸ਼ੂਟਰ, ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿੱਚ ਭਾਗ ਲੈ ਰਹੇ ਹੋਣ) ਅਤੇ ਉਹ ਵਿਅਕਤੀ, ਜਿਨ੍ਹਾਂ ਨੂੰ ਸਮਰੱਥ ਅਧਿਕਾਰੀ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਰੱਖਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਨੂੰ ਹਥਿਆਰ ਨਾਲ ਲੈ ਕੇ ਚੱਲਣ ਦੀ ਛੋਟ ਦਿੱਤੀ ਜਾਂਦੀ ਹੈ।
—-

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top